Nojoto: Largest Storytelling Platform

ਗੁਰੂ ਅਰਜਨ ਦੇਵ ਜੀ ਨੂੰ ਕਿਉਂ ਯਾਦ ਕੀਤਾ ਜਾਂਦਾ ਹੈ? #Shr

 ਗੁਰੂ ਅਰਜਨ ਦੇਵ ਜੀ ਨੂੰ ਕਿਉਂ ਯਾਦ ਕੀਤਾ ਜਾਂਦਾ ਹੈ? 
#ShriGuruArjanDevji #SpecialDay
ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਹੋਏ ਸਨ। ਆਪ ਜੀ ਦਾ  ਜਨਮ 15 ਅਪ੍ਰੈਲ 1563 ਈ. ਨੂੰ ਗੋਇੰਦਵਾਲ ਵਿਖੇ ਸਿਖਾਂ ਦੇ ਚੌਥੇ ਗੁਰੂ ਰਾਮਦਾਸ ਦੇ ਘਰ ਮਾਤਾ ਭਾਨੀ ਜੀ ਦੀ ਕੁੱਖੋਂ ਹੋਇਆ।ਗੁਰੂ ਅਰਜਨ ਦੇਵ ਜੀ ਦੀ ਪੰਜਾਬੀ ਸਾਹਿਤ ਨੂੰ ਸਭ ਤੋਂ ਵੱਡੀ ਦੇਣ,ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਹੈ। ਗੁਰੂ ਗ੍ਰੰਥ ਸਾਹਿਬ ਵਿੱਚ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਧ ਬਾਣੀ ਦਰਜ ਹੈ। ਆਪ ਜੀ ਦੀਆਂ ਮੁੱਖ ਰਚਨਾਵਾਂ ਹਨ :- ਸੁਖਮਨੀ, ਬਾਰਹਮਾਂਹ, ਬਾਵਨ ਅੱਖਰੀ, ਫੁਨਹੇ, ਮਾਰੂ ਡਖਣੇ, ਵਾਰਾਂ, ਜਿੰਨ੍ਹਾਂ ਦੀ ਗਿਣਤੀ ਛੇ ਹੈ। ਸਿੱਖ ਧਰਮ ਦੀ ਵੱਧਦੀ ਹੋਈ ਮਕਬੂਲੀਅਤ ਮੁਗ਼ਲ ਬਾਦਸ਼ਾਹ ਜਹਾਂਗੀਰ ਤੋਂ ਬਰਦਾਸ਼ ਨਾ ਹੋਈ ਜਿਸ ਕਾਰਨ ਉਸਨੇ ਗੁਰੂ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦੇ ਦਿੱਤਾ। ਗੁਰੂ ਸਾਹਿਬ ਨੂੰ ਤੱਤੀ ਤਵੀ ’ਤੇ ਬਿਠਾ ਕੇ ਸੀਸ ’ਤੇ ਤੱਤੀ ਰੇਤ ਪਾਈ ਗਈ ਅਤੇ ਬਾਅਦ ਵਿੱਚ ਉਬਲਦੇ ਪਾਣੀ ਦੀ ਦੇਗ ਵਿੱਚ ਪਾਇਆ ਗਿਆ। 16 ਮਈ, 1606 ਨੂੰ ਛੇਵੇਂ ਦਿਨ ਗੁਰੂ ਸਾਹਿਬ ਦੇ ਪਾਵਨ ਸਰੀਰ ਨੂੰ ਰਾਵੀ ਦਰਿਆ ਦੇ ਕਿਨਾਰੇ ਲਿਜਾਇਆ ਗਿਆ ਅਤੇ ਰਾਵੀ ਦਰਿਆ ਵਿੱਚ ਰੋੜ੍ਹਿਆ ਗਿਆ। ਅੱਜਕਲ੍ਹ ਉਹ ਜਗ੍ਹਾ ਗੁਰਦੁਆਰਾ ਡੇਹਰਾ ਸਾਹਿਬ ਦੇ ਨਾਮ ਨਾਲ ਜਾਣੀ ਜਾਂਦੀ ਹੈ ਜੋ ਕਿ ਪਾਕਿਸਤਾਨ ਵਿੱਚ ਹੈ ਆਪ ਜੀ ਸਿੱਖਾਂ ਦੇ ਪਹਿਲੇ ਸ਼ਹੀਦ ਗੁਰੂ ਹੋਏ।